Skip to content
zeno
Create a Station
Explore
Podcasts
Audiobooks
Bible
By Genre
By Location
By Language
Religious
Music
News
Download App
Opens in a new window
Toggle Sidebar
zeno
SBS
SBS Punjabi - ਐਸ ਬੀ ਐਸ ਪੰਜਾਬੀ
Daily News
Society & Culture
Punjabi
Independent news and stories connecting you to life in Australia and Punjabi-speaking Australians. - ਤਾਜ਼ਾ-ਤਰੀਨ ਖ਼ਬਰਾਂ ਅਤੇ ਕਹਾਣੀਆਂ ਜੋ ਤੁਹਾਨੂੰ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲ਼ੇ ਆਸਟ੍ਰੇਲੀਅਨ ਲੋਕਾਂ ਨਾਲ਼ ਜੋੜਦੀਆਂ ਹਨ।
Website
Episodes
Episodes
300
01 October 2026
ਖ਼ਬਰਨਾਮਾ: ਐਲਬਨੀਜ਼ੀ ਵਲੋਂ ਨਵੇਂ ਗ੍ਰੀਨਜ਼ ਆਗੂ ਨੂੰ ਲੇਬਰ ਨਾਲ ਰਚਨਾਤਮਕ ਕੰਮ ਕਰਨ ਦੀ ਅਪੀਲ
ਫੈਡਰਲ ਸਰਕਾਰ ਵਲੋਂ ਨਵੇਂ ਗ੍ਰੀਨਜ਼ ਨੇਤਾ ਡੇਵਿਡ ਸ਼ੂਬ੍ਰਿਜ ਨੂੰ ਸੰਸਦ ਵਿੱਚ ਲੇਬਰ ਨਾਲ ਕੰਮ ਕਰਨ ਲਈ ਵਧੇਰੇ ਰਚਨਾਤਮਕ ਰੁਖ਼ ਅਪਣਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਸੀਨੇਟਰ ਸ਼ੂਬ੍ਰਿਜ ਨੇ ਗ੍ਰੀਨਜ਼ ਪਾਰਟੀ ਦੇ ਨੇਤਾ ਚੁਣੇ ਜਾਣ ਤੋਂ ਬਾਅਦ ਵਨ ਨੇਸ਼ਨ ਦੀ ਵੱਧ ਰਹੀ ਲੋਕਪ੍ਰਿਯਤਾ ਨਾਲ ਨਜਿੱਠਣ ਦਾ ਵਾਅਦਾ ਕੀਤਾ ਹੈ ਅਤੇ ਪੌਲੀਨ ਹੈਨਸਨ ਦੇ ਉਭਾਰ ਲਈ ਲੇਬਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ, ਲੇਬਰ ਨੂੰ 'ਬਦਲਣ' ਦਾ ਸੰਕਲਪ ਲਿਆ ਹੈ। ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਦਾ ਕਹਿਣਾ ਹੈ ਕਿ...
5 min
01 October 2026
ਬਾਲੀਵੁੱਡ ਗੱਪਸ਼ੱਪ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰੇਂਦਰ ਮੋਦੀ ਸਟੇਡੀਅਮ ਵਿੱਚ ਪਰਫਾਰਮ ਕਰਨਗੇ ਦਿਲਜੀਤ ਦੋਸਾਂਝ
ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਆਪਣੇ ‘ਔਰਾ ਵਰਲਡ ਟੂਰ’ ਪ੍ਰੋਗਰਾਮ ਤਹਿਤ 21 ਨਵੰਬਰ ਨੂੰ ਅਹਿਮਦਾਬਾਦ ਦੇ ਨਰੇਂਦਰ ਮੋਦੀ ਸਟੇਡੀਅਮ ਵਿੱਚ ਪਰਫਾਰਮ ਕਰਨਗੇ। ਦਿਲਜੀਤ ਦਾ ਕਹਿਣਾ ਹੈ ਕਿ ਦੁਨੀਆ ਦਾ ਸਭ ਤੋਂ ਵੱਡਾ ਸਟੇਡੀਅਮ ਭਾਰਤ ਵਿੱਚ ਹੀ ਹੈ ਅਤੇ ਇੱਕ ਵਿਦੇਸ਼ੀ ਗਰੁੱਪ ਨੇ ਇਸ ਸਟੇਡੀਅਮ 'ਚ ਆਪਣਾ ਕੰਨਸਰਟ ਸੌਲਡ-ਆਊਟ ਕਰ ਦਿੱਤਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੇ ਸਭ ਤੋਂ ਵੱਡੇ ਸਟੇਡੀਅਮ ਵਿੱਚ ਉਨ੍ਹਾਂ ਦਾ ਸ਼ੋਅ ਹੋਵੇ ਅਤੇ ਪੰਜਾਬੀ ਨਾ ਆਉਣ ਇਹ ਹੋ ਹੀ ਨਹੀਂ ਸਕਦਾ। ਇਸ ਆਡੀਓ ਵਿੱਚ ਜਾਣੋ...
5 min
01 October 2026
ਅਖਾਣ ਕਹਾਣੀ: ਜਾਣੋ 'ਭੱਜਾਂ, ਧਰੁਕਾਂ ਭਰਾਂ ਕਲਾਵੇ, ਜਿਹੜਾ ਲਿਖਿਆ ਸੋ ਹੱਥ ਆਵੇ' ਦਾ ਮਤਲਬ ਅਤੇ ਇਤਿਹਾਸ
ਐਸ ਬੀ ਐਸ ਪੰਜਾਬੀ ਦੀ ਨਵੀਂ ਲੜੀ ‘ਅਖਾਣ ਕਹਾਣੀ’ ਵਿੱਚ ਅਸੀਂ ਪੰਜਾਬੀ ਦੇ ਪੁਰਾਣੇ ਅਤੇ ਵਿਸਰ ਰਹੇ ਅਖਾਣਾਂ ਦੇ ਇਤਿਹਾਸ, ਮੂਲ ਅਤੇ ਅਰਥਾਂ ਬਾਰੇ ਜਾਣਦੇ ਹਾਂ। ਇਸ ਪੌਡਕਾਸਟ ਵਿੱਚ ਐਸ ਬੀ ਐਸ ਪੰਜਾਬੀ ਦੇ ਮਸੂਦ ਮੱਲ੍ਹੀ, ਲਹਿੰਦੇ ਪੰਜਾਬ ਦੇ ਸਾਹਿਤ ਮਾਹਿਰ ਅਹਿਸਾਨ ਬਾਜਵਾ ਨਾਲ ‘ਭੱਜਾਂ, ਧਰੁਕਾਂ ਭਰਾਂ ਕਲਾਵੇ, ਜਿਹੜਾ ਲਿਖਿਆ ਓਹੀ ਹੱਥ ਆਵੇ’ ਅਖਾਣ ਦੇ ਪਿਛੋਕੜ, ਇਤਿਹਾਸ, ਅਰਥ ਅਤੇ ਅੱਜ ਦੇ ਸਮੇਂ ਵਿੱਚ ਇਸਦੀ ਪ੍ਰਸੰਗਿਕਤਾ ਬਾਰੇ ਗੱਲਬਾਤ ਕਰ ਰਹੇ ਹਨ।
7 min
30 September 2026
ਆਸਟ੍ਰੇਲੀਆ 'ਚ ਡੇਅਲਾਈਟ ਸੇਵਿੰਗ: ਐਤਵਾਰ ਤੋਂ ਬਦਲ ਜਾਵੇਗਾ ਘੜੀਆਂ ਦਾ ਸਮਾਂ, ਜਾਣੋ ਇਸ ਦੇ ਇਤਿਹਾਸ ਅਤੇ ਪ੍ਰਭਾਵਾਂ ਬਾਰੇ ਪੂਰੀ ਰਿਪੋਰਟ
ਆਸਟ੍ਰੇਲੀਆ ਦੇ ਕਈ ਹਿੱਸਿਆਂ ਵਿੱਚ ਇਸ ਐਤਵਾਰ ਨੂੰ ਡੇਅਲਾਈਟ ਸੇਵਿੰਗ (Daylight saving kicks in on Sunday) ਲਾਗੂ ਹੋਣ ਜਾ ਰਹੀ ਹੈ, ਜਿਸ ਤਹਿਤ ਲੋਕਾਂ ਨੂੰ ਆਪਣੀਆਂ ਘੜੀਆਂ ਇੱਕ ਘੰਟਾ ਅੱਗੇ ਕਰਨੀਆਂ ਪੈਣਗੀਆਂ। ਇਸ ਖ਼ਾਸ ਰਿਪੋਰਟ ਵਿੱਚ ਡੇਅਲਾਈਟ ਸੇਵਿੰਗ ਦੇ ਇਤਿਹਾਸ 'ਤੇ ਚਰਚਾ ਕੀਤੀ ਗਈ ਹੈ, ਜੋ ਕਿ ਪਹਿਲੀ ਵਿਸ਼ਵ ਜੰਗ ਦੌਰਾਨ ਖਰਚੇ ਘਟਾਉਣ ਦੇ ਉਦੇਸ਼ ਨਾਲ ਸ਼ੁਰੂ ਹੋਈ ਸੀ।#sbsaudiopodcast
7 min
30 September 2026
ਵੂਲਗੂਲਗਾ ਦਾ 'ਕਰੀ-ਫੈਸਟ': NSW ਦਾ ਤੱਟਵਰਤੀ ਸ਼ਹਿਰ ਜੋ ਹਰ ਸਾਲ ਭਾਰਤੀ ਭੋਜਨ ਦਾ ਜਸ਼ਨ ਮਨਾਉਂਦਾ ਹੈ
ਸਿਡਨੀ ਤੋਂ ਲਗਭਗ 550 ਕਿਲੋਮੀਟਰ ਉੱਤਰ ਵੱਲ, ਛੋਟਾ ਜਿਹਾ ਤੱਟਵਰਤੀ ਸ਼ਹਿਰ ਵੂਲਗੂਲਗਾ (Woolgoolga) ਆਸਟ੍ਰੇਲੀਆ ਵਿੱਚ ਭਾਰਤੀਆਂ ਦੇ ਪਰਵਾਸ ਦੇ ਸ਼ੁਰੂਆਤੀ ਪੜਾਵਾਂ ਵਿੱਚੋਂ ਇੱਕ ਹੈ। 1950 ਦੇ ਦਹਾਕੇ ਤੋਂ, ਪੀੜ੍ਹੀ ਦਰ ਪੀੜ੍ਹੀ, ਇਥੋਂ ਦਾ ਪੰਜਾਬੀ ਭਾਈਚਾਰਾ ਕੇਲਿਆਂ ਅਤੇ ਬਲੂਬੇਰੀ ਦੀ ਕਾਸ਼ਤ ਤੇ ਉਤਪਾਦਨ ਵਿੱਚ ਵੱਡੇ ਪੱਧਰ ‘ਤੇ ਜੁੜਿਆ ਹੋਇਆ ਹੈ। ਵੂਲਗੂਲਗਾ ਦਾ 'ਕਰੀ-ਫੈਸਟ' (Curryfest) ਭਾਰਤੀ ਸਭਿਆਚਾਰ, ਖਾਣ-ਪੀਣ ਅਤੇ ਆਸਟ੍ਰੇਲੀਆ ਵਿੱਚ ਭਾਰਤੀਆਂ ਦੇ ਯੋਗਦਾਨ ਨੂੰ ਮਨਾਉਂਦਾ ਹੈ। ਜਿੱਥੇ...
5 min
30 September 2026
ਖ਼ਬਰਨਾਮਾ: ਰਹਿਣ-ਸਹਿਣ ਦੇ ਖਰਚਿਆਂ ਤੋਂ ਹੋਰ ਰਾਹਤ ਦੇਵੇਗੀ ਸਰਕਾਰ:ਐਲਬਨੀਜ਼ੀ
ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਕਿਹਾ ਹੈ ਕਿ ਫੈਡਰਲ ਸਰਕਾਰ ਸਾਲ ਦੇ ਅਖੀਰ ਵਿੱਚ ਆਉਣ ਵਾਲੇ ਮਿਡ-ਈਅਰ ‘ਇਕਨਾਮਿਕ ਐਂਡ ਫਿਸਕਲ ਆਊਟਲੁੱਕ’ ਵਿੱਚ ਲੋਕਾਂ ਨੂੰ ਰਹਿਣ-ਸਹਿਣ ਦੇ ਖਰਚਿਆਂ ਤੋਂ ਹੋਰ ਰਾਹਤ ਦੇਣ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਮੰਨਿਆ ਕਿ ਪਿਛਲੇ ਦਿਨੀਂ ਵਿਆਜ ਦਰਾਂ ਵਿੱਚ ਹੋਏ ਵਾਧੇ ਦਾ ਮੌਰਗੇਜ ਵਾਲੇ ਲੋਕਾਂ ’ਤੇ ਅਸਰ ਪਵੇਗਾ। ਹਾਲਾਂਕਿ ਉਨ੍ਹਾਂ ਸਰਕਾਰ ਦੇ ਕਾਰਜਪ੍ਰਣਾਲੀ ਦਾ ਬਚਾਅ ਕਰਦਿਆਂ ਕਿਹਾ ਕਿ ਸਰਕਾਰ ਨੇ ਮਹਿੰਗਾਈ ਨੂੰ ਵਧਾਏ ਬਿਨਾਂ ਲੋਕਾਂ ਨੂੰ ਰਾਹਤ ਦੇਣ ਲਈ ਕਈ ਕਦਮ...
4 min
30 September 2026
ਖਪਤਕਾਰਾਂ ਨੂੰ ਵੱਡੀ ਰਾਹਤ, ਛੋਟੇ ਵਪਾਰੀ ਚਿੰਤਾ 'ਚ; 1 ਅਕਤੂਬਰ ਤੋਂ ਖ਼ਤਮ ਹੋ ਰਿਹਾ ਹੈ ਕਾਰਡ ਸਰਚਾਰਜ
RBA ਯਾਨੀ ਰਿਜ਼ਰਵ ਬੈਂਕ ਆਫ਼ ਆਸਟ੍ਰੇਲੀਆ ਦਾ ਕਹਿਣਾ ਹੈ ਕਿ ਖਪਕਤਾਰ ਹਰ ਸਾਲ ਕਾਰਡ ਸਰਚਾਰਜ ਦੇ ਰੂਪ ਵਿੱਚ $1.6 ਬਿਲੀਅਨ ਡਾਲਰ ਦਾ ਭੁਗਤਾਨ ਕਰਦੇ ਹਨ। ਪਰ ਹੁਣ ਇਹ ਬਦਲਣ ਵਾਲਾ ਹੈ। 1 ਅਕਤੂਬਰ ਤੋਂ, ਹਰ ਵਾਰ ਜਦੋਂ ਖਰੀਦਦਾਰ ਆਪਣਾ ਕਾਰਡ ਟੈਪ ਕਰਨਗੇ, ਜਾਂ ਆਨਲਾਈਨ ਲੈਣ-ਦੇਣ ਲਈ ਕਾਰਡ ਦੀ ਵਰਤੋਂ ਕਰਨਗੇ, ਤਾਂ ਕੋਈ ਵੀ ਕਾਰਡ ਸਰਚਾਰਜ ਨਹੀਂ ਲੱਗੇਗਾ, ਇਸ ਦਾ ਮਤਲਬ ਹੈ ਕਿ ਦੁਕਾਨ ਜਾਂ ਕਾਰੋਬਾਰ ਵੱਲੋਂ ਦੱਸੀ ਕੀਮਤ ਹੀ ਚੈੱਕਆਊਟ ’ਤੇ ਅਦਾ ਕੀਤੀ ਜਾਣ ਵਾਲੀ ਕੀਮਤ ਹੋਣੀ ਚਾਹੀਦੀ ਹੈ। ਕਾਰਡ ਸਰਚਾਰਜ...
5 min
30 September 2026
ਅਖਾਣ ਕਹਾਣੀ: ਜਾਣੋ 'ਅੱਗੇ ਖੂਹ ਤੇ ਪਿੱਛੇ ਖੱਡ' ਦਾ ਮਤਲਬ ਅਤੇ ਇਤਿਹਾਸ
ਐਸ ਬੀ ਐਸ ਪੰਜਾਬੀ ਦੀ ਪੌਡਕਾਸਟ ਲੜੀ ‘ਅਖਾਣ ਕਹਾਣੀ’ ਰਾਹੀਂ ਅਸੀਂ ਪੰਜਾਬੀ ਦੇ ਪੁਰਾਣੇ ਅਤੇ ਵਿਸਰ ਰਹੇ ਅਖਾਣਾਂ ਦੇ ਇਤਿਹਾਸ, ਮੂਲ ਅਤੇ ਅਰਥਾਂ ਨੂੰ ਜਾਣਨ ਦੀ ਕੋਸ਼ਿਸ਼ ਕਰਦੇ ਹਾਂ। ਇਸ ਕੜੀ ਵਿੱਚ ਐਸ ਬੀ ਐਸ ਪੰਜਾਬੀ ਤੋਂ ਮਸੂਦ ਮੱਲ੍ਹੀ, ਲਹਿੰਦੇ ਪੰਜਾਬ ਦੇ ਸਾਹਿਤ ਮਾਹਿਰ ਅਹਿਸਾਨ ਬਾਜਵਾ ਨਾਲ ‘ਅੱਗੇ ਖੂਹ ਤੇ ਪਿੱਛੇ ਖੱਡ’ ਅਖਾਣ ਦੇ ਪਿਛੋਕੜ, ਇਤਿਹਾਸ, ਭਾਵ-ਅਰਥ ਅਤੇ ਅਜੋਕੇ ਸਮੇਂ ਵਿੱਚ ਇਸ ਦੀ ਸਾਰਥਕਤਾ ਬਾਰੇ ਗੱਲਬਾਤ ਕਰ ਰਹੇ ਹਨ।
8 min
29 September 2026
ਬੇਕਾਬੂ AI ਏਜੰਟ ਕੀ ਹੁੰਦੇ ਹਨ ਅਤੇ ਇਸ ਨੇ ਮੈਡੀਕੇਅਰ ਨੂੰ ਕਿਵੇਂ ਹੈਕ ਕੀਤਾ?
ਇੱਕ OpenAI ਆਰਟੀਫੀਸ਼ੀਅਲ ਇੰਟੈਲੀਜੈਂਸ (AI) ਏਜੰਟ ਨੇ ਆਸਟ੍ਰੇਲੀਆ ਦੇ ਮੈਡੀਕੇਅਰ ਸਿਸਟਮ ਨਾਲ ਜੁੜੀ ਇੱਕ ਆਸਟ੍ਰੇਲੀਆਈ ਸਰਕਾਰੀ ਵੈੱਬਸਾਈਟ ਵਿੱਚ ਘੁਸਪੈਠ ਕੀਤੀ ਹੈ। ਸੰਘੀ ਸਰਕਾਰ ਨੇ ਘਟਨਾ ਦੀ ਜਾਂਚ ਲਈ ਇੱਕ ਟਾਸਕ ਫੋਰਸ ਸਥਾਪਤ ਕੀਤੀ ਹੈ, ਪਰ ਇਸ ਘਟਨਾ ਨੇ ਇੱਕ ਬਹੁਤ ਵੱਡਾ ਸਵਾਲ ਖੜ੍ਹਾ ਕਰ ਦਿੱਤਾ ਹੈ: ਜਿਵੇਂ-ਜਿਵੇਂ AI ਸਿਸਟਮ ਖੁਦਮੁਖਤਿਆਰੀ ਨਾਲ ਕੰਮ ਕਰਨ ਦੇ ਸਮਰੱਥ ਹੁੰਦੇ ਜਾ ਰਹੇ ਹਨ, ਕੀ ਦੇਸ਼ ਦੇ ਤਕਨੀਤੀ ਸੁਰੱਖਿਆ ਉਪਾਅ ਵੀ ਉਸੇ ਰਫ਼ਤਾਰ ਨਾਲ ਅੱਗੇ ਵੱਧ ਰਹੇ ਹਨ?#sbsaudiopodcast
11 min
29 September 2026
ਖ਼ਬਰਨਾਮਾ: RBA ਨੇ ਕੈਸ਼ ਰੇਟ ਵਧਾ ਕੇ 4.6% ਕੀਤੀ, ਵਿਆਜ ਦਰਾਂ 15 ਸਾਲਾਂ ਦੇ ਉੱਚੇ ਪੱਧਰ 'ਤੇ
ਰਿਜ਼ਰਵ ਬੈਂਕ ਆਫ਼ ਆਸਟ੍ਰੇਲੀਆ (RBA) ਨੇ ਅੱਜ ਆਪਣੀ ਮੀਟਿੰਗ ਵਿੱਚ ਕੈਸ਼ ਰੇਟ ਨੂੰ 0.25% ਯਾਨੀ 25 ਬੇਸਿਸ ਪੁਆਇੰਟ ਵਧਾ ਕੇ 4.60% ਕਰ ਦਿੱਤਾ ਹੈ, ਜੋ ਕਿ ਪਿਛਲੇ 15 ਸਾਲਾਂ ਦਾ ਸਭ ਤੋਂ ਉੱਚਾ ਪੱਧਰ ਹੈ। ਬੈਂਕ ਮੁਤਾਬਕ ਦੇਸ਼ ਵਿੱਚ ਮਹਿੰਗਾਈ ਲਗਾਤਾਰ ਉੱਚੀ ਬਣੀ ਹੋਈ ਹੈ ਅਤੇ ਅਗਸਤ ਮਹੀਨੇ ਵਿੱਚ ਜਤਾਏ ਗਏ ਜੋਖਮ ਹੁਣ ਸੱਚ ਸਾਬਤ ਹੋ ਰਹੇ ਹਨ। ਮਿਡਲ ਈਸਟ ਵਿੱਚ ਵੱਧਦੇ ਟਕਰਾਅ ਕਾਰਨ ਵਿਸ਼ਵ ਪੱਧਰ 'ਤੇ ਊਰਜਾ ਅਤੇ ਤੇਲ ਦੀਆਂ ਕੀਮਤਾਂ ਉਮੀਦ ਨਾਲੋਂ ਕਿਤੇ ਜ਼ਿਆਦਾ ਵੱਧ ਗਈਆਂ ਹਨ। ਇਸ ਦੇ ਨਾਲ ਹੀ,...
5 min