Skip to content
Opens in a new window
ਖ਼ਬਰਨਾਮਾ: ਰਹਿਣ-ਸਹਿਣ ਦੇ ਖਰਚਿਆਂ ਤੋਂ ਹੋਰ ਰਾਹਤ ਦੇਵੇਗੀ ਸਰਕਾਰ:ਐਲਬਨੀਜ਼ੀ
30 September 2026

ਖ਼ਬਰਨਾਮਾ: ਰਹਿਣ-ਸਹਿਣ ਦੇ ਖਰਚਿਆਂ ਤੋਂ ਹੋਰ ਰਾਹਤ ਦੇਵੇਗੀ ਸਰਕਾਰ:ਐਲਬਨੀਜ਼ੀ

SBS Punjabi - ਐਸ ਬੀ ਐਸ ਪੰਜਾਬੀ

About
ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਕਿਹਾ ਹੈ ਕਿ ਫੈਡਰਲ ਸਰਕਾਰ ਸਾਲ ਦੇ ਅਖੀਰ ਵਿੱਚ ਆਉਣ ਵਾਲੇ ਮਿਡ-ਈਅਰ ‘ਇਕਨਾਮਿਕ ਐਂਡ ਫਿਸਕਲ ਆਊਟਲੁੱਕ’ ਵਿੱਚ ਲੋਕਾਂ ਨੂੰ ਰਹਿਣ-ਸਹਿਣ ਦੇ ਖਰਚਿਆਂ ਤੋਂ ਹੋਰ ਰਾਹਤ ਦੇਣ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਮੰਨਿਆ ਕਿ ਪਿਛਲੇ ਦਿਨੀਂ ਵਿਆਜ ਦਰਾਂ ਵਿੱਚ ਹੋਏ ਵਾਧੇ ਦਾ ਮੌਰਗੇਜ ਵਾਲੇ ਲੋਕਾਂ ’ਤੇ ਅਸਰ ਪਵੇਗਾ। ਹਾਲਾਂਕਿ ਉਨ੍ਹਾਂ ਸਰਕਾਰ ਦੇ ਕਾਰਜਪ੍ਰਣਾਲੀ ਦਾ ਬਚਾਅ ਕਰਦਿਆਂ ਕਿਹਾ ਕਿ ਸਰਕਾਰ ਨੇ ਮਹਿੰਗਾਈ ਨੂੰ ਵਧਾਏ ਬਿਨਾਂ ਲੋਕਾਂ ਨੂੰ ਰਾਹਤ ਦੇਣ ਲਈ ਕਈ ਕਦਮ ਚੁੱਕੇ ਹਨ।ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਭਵਿੱਖ ਵਿੱਚ ਚੁੱਕੇ ਜਾਣ ਵਾਲੇ ਹੋਰ ਕਦਮਾਂ ਦੀ ਜਾਣਕਾਰੀ ਹਾਸਿਲ ਕਰਨ ਲਈ ਆਸਟ੍ਰੇਲੀਅਨਾਂ ਨੂੰ ਫਿਲਹਾਲ ਇੰਤਜ਼ਾਰ ਕਰਨਾ ਪਵੇਗਾ। ਹੋਰ ਵੇਰਵੇ ਲਈ ਸੁਣੋ ਇਹ ਖ਼ਬਰਾਨਾਮਾ

#sbsaudiopodcast