Skip to content
Opens in a new window
ਖਪਤਕਾਰਾਂ ਨੂੰ ਵੱਡੀ ਰਾਹਤ, ਛੋਟੇ ਵਪਾਰੀ ਚਿੰਤਾ 'ਚ; 1 ਅਕਤੂਬਰ ਤੋਂ ਖ਼ਤਮ ਹੋ ਰਿਹਾ ਹੈ ਕਾਰਡ ਸਰਚਾਰਜ
30 September 2026

ਖਪਤਕਾਰਾਂ ਨੂੰ ਵੱਡੀ ਰਾਹਤ, ਛੋਟੇ ਵਪਾਰੀ ਚਿੰਤਾ 'ਚ; 1 ਅਕਤੂਬਰ ਤੋਂ ਖ਼ਤਮ ਹੋ ਰਿਹਾ ਹੈ ਕਾਰਡ ਸਰਚਾਰਜ

SBS Punjabi - ਐਸ ਬੀ ਐਸ ਪੰਜਾਬੀ

About
RBA ਯਾਨੀ ਰਿਜ਼ਰਵ ਬੈਂਕ ਆਫ਼ ਆਸਟ੍ਰੇਲੀਆ ਦਾ ਕਹਿਣਾ ਹੈ ਕਿ ਖਪਕਤਾਰ ਹਰ ਸਾਲ ਕਾਰਡ ਸਰਚਾਰਜ ਦੇ ਰੂਪ ਵਿੱਚ $1.6 ਬਿਲੀਅਨ ਡਾਲਰ ਦਾ ਭੁਗਤਾਨ ਕਰਦੇ ਹਨ। ਪਰ ਹੁਣ ਇਹ ਬਦਲਣ ਵਾਲਾ ਹੈ। 1 ਅਕਤੂਬਰ ਤੋਂ, ਹਰ ਵਾਰ ਜਦੋਂ ਖਰੀਦਦਾਰ ਆਪਣਾ ਕਾਰਡ ਟੈਪ ਕਰਨਗੇ, ਜਾਂ ਆਨਲਾਈਨ ਲੈਣ-ਦੇਣ ਲਈ ਕਾਰਡ ਦੀ ਵਰਤੋਂ ਕਰਨਗੇ, ਤਾਂ ਕੋਈ ਵੀ ਕਾਰਡ ਸਰਚਾਰਜ ਨਹੀਂ ਲੱਗੇਗਾ, ਇਸ ਦਾ ਮਤਲਬ ਹੈ ਕਿ ਦੁਕਾਨ ਜਾਂ ਕਾਰੋਬਾਰ ਵੱਲੋਂ ਦੱਸੀ ਕੀਮਤ ਹੀ ਚੈੱਕਆਊਟ ’ਤੇ ਅਦਾ ਕੀਤੀ ਜਾਣ ਵਾਲੀ ਕੀਮਤ ਹੋਣੀ ਚਾਹੀਦੀ ਹੈ। ਕਾਰਡ ਸਰਚਾਰਜ ਦੇ ਹਟਣ ਨਾਲ ਕਾਰੋਬਾਰਾਂ, ਖਾਸ ਕਰਕੇ ਛੋਟੇ ਵਪਾਰੀਆਂ ਸਾਹਮਣੇ ਇੱਕ ਮੁਸ਼ਕਲ ਖੜ੍ਹੀ ਹੋ ਗਈ ਹੈ ਕਿ ਉਹ ਜਾਂ ਤਾਂ ਇਸ ਲੈਣ-ਦੇਣ ਦੀ ਲਾਗਤ ਨੂੰ ਖੁਦ ਬਰਦਾਸ਼ਤ ਕਰਨ ਜਾਂ ਫਿਰ ਇਸਦਾ ਬੋਝ ਯਾਨੀ ਕੀਮਤਾਂ ਵਧਾ ਕੇ ਗਾਹਕਾਂ 'ਤੇ ਪਾਉਣ। ਵਧੇਰੇ ਜਾਣਕਾਰੀ ਲਈ ਸੁਣੋ ਇਹ ਰਿਪੋਰਟ।

#sbsaudiopodcast