
26 June 2026
ਪੰਜਾਬੀ ਡਾਇਸਪੋਰਾ: ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਐੱਫ.ਆਈ.ਐੱਚ. ਨੇਸ਼ਨਜ਼ ਕੱਪ, ਨਿਊਜ਼ੀਲੈਂਡ ਨੂੰ 2-0 ਨਾਲ ਹਰਾਇਆ
SBS Punjabi - ਐਸ ਬੀ ਐਸ ਪੰਜਾਬੀ
About
ਭਾਰਤ ਨੇ ਆਕਲੈਂਡ ਵਿੱਚ ਖੇਡੇ ਗਏ 2026 ਐੱਫ.ਆਈ.ਐੱਚ. ਵੂਮੈਨਜ਼ ਨੇਸ਼ਨਜ਼ ਕੱਪ ਦੇ ਫਾਈਨਲ ਵਿੱਚ ਡਿਫੈਂਡਿੰਗ ਚੈਂਪੀਅਨ ਨਿਊਜ਼ੀਲੈਂਡ ਨੂੰ 2-0 ਨਾਲ ਹਰਾ ਦਿੱਤਾ ਹੈ। ਖਚਾਖਚ ਭਰੇ ਨੌਰਥ ਹਾਰਬਰ ਨੈਸ਼ਨਲ ਹਾਕੀ ਸੈਂਟਰ ਵਿੱਚ ਨਵਨੀਤ ਕੌਰ ਅਤੇ ਸੁਨੇਲਿਤਾ ਟੋਪੋ ਦੇ ਪਹਿਲੇ ਕੁਆਰਟਰ ਵਿੱਚ ਪੈਨਲਟੀ ਕਾਰਨਰਾਂ ਰਾਹੀਂ ਕੀਤੇ ਗੋਲਾਂ ਸਦਕਾ ਭਾਰਤੀ ਮਹਿਲਾ ਹਾਕੀ ਟੀਮ ਨੇ ਇਸ ਖਿਤਾਬ 'ਤੇ ਕਬਜ਼ਾ ਕੀਤਾ ਹੈ। ਇਸ ਤੋਂ ਇਲਾਵਾ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨਾਲ ਜੁੜੀਆਂ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।